ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਹੋਏ ਹਨ। ਆਪ ਜੀ ਦਾ ਜਨਮ 1479 ਈ: ਨੂੰ ਪਿੰਡ ਬਾਸਰਕੇ,
ਜ਼ਿਲ੍ਹਾ ਅਮ੍ਰਿਤਸਰ ਪਿਤਾ ਤੇਜਭਾਨ ਤੇ ਮਾਤਾ ਲੱਖੋ ਜੀ ਦੇ ਗ੍ਰਹਿ ਵਿਖੇ ਭੱਲਾ ਘਰਾਣੇ 'ਚ ਹੋਇਆ ਆਪ ਜੀ
ਦੇ ਧਰਮ-ਪਤਨੀ ਮਾਤਾ ਮਨਸਾ ਦੇਵੀ ਜੀ ਸਨ। ਆਪ ਜੀ ਦੇ ਘਰ ਦੋ ਪੁੱਤਰ ਮੋਹਨ ਜੀ ਤੇ ਮੋਹਰੀ ਜੀ ਅਤੇ
ਦੋ ਪੁੱਤਰੀਆਂ ਬੀਬੀ ਦਾਨੀ ਜੀ ਤੇ ਬੀਬੀ ਭਾਨੀ ਜੀ ਨੇ ਜਨਮ ਲਿਆ। ਆਪ ਜੀ ਨੂੰ 1552 ਈ: ਵਿੱਚ
ਗੁਰਗੱਦੀ ਪ੍ਰਾਪਤ ਹੋਈ। ਆਪਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਅਨੇਕਾਂ ਕੰਮ ਕੀਤੇ ਜਿਵੇ ਗੋਇੰਦਵਾਲ
ਵਿਖੇ ਬਾਉਲੀ ਦਾ ਨਿਰਮਾਣ , ਲੰਗਰ ਪ੍ਰਥਾ ਦਾ ਵਿਸਥਾਰ ਆਦਿ। ਆਪ ਜੀ ਨੇ ਜਾਤੀ - ਪ੍ਰਥਾ, ਛੂਤ - ਛਾਤ
ਪਰਦੇ ਦਾ ਰਿਵਾ ਅਤੇ ਜਾਤੀ- ਪ੍ਰਥਾ ਜਿਹੀਆਂ ਕੁਰੀਤੀਆਂ ਦਾ ਸੁਧਾਰ ਕੀਤਾ ।
ਆਪ ਜੀ ਦੀਆਂ ਪ੍ਰਮੁੱਖ ਬਾਣੀਆਂ: ਅਨੰਦ ਸਾਹਿਬ ,ਪੱਟੀ ਅਤੇ ਚਾਰ ਵਾਰਾਂ ਹਨ । ਸ੍ਰੀ ਗੁਰੂ ਗ੍ਰੰਥ ਸਾਹਿਬ
ਵਿੱਚ ਦਰਜ ਕੁੱਲ 31 ਰਾਗਾਂ ਵਿੱਚੋਂ ਆਪ ਜੀ ਨੇ 17 ਰਾਗਾਂ ਵਿੱਚ ਬਾਣੀ ਰਚੀ। ਆਪ ਜੀ ਦੀ ਬਾਣੀ ਦਾ
ਵਿਸ਼ਾ ਸੇਵਾ, ਭਗਤੀ-ਭਾਵ ਤੇ ਭਰਮ-ਕਰਮਾਂ ਦਾ ਨਿਵਾਰਨ ਹੈ l ਆਪ ਜੀ 1574 ਈ: ਨੂੰ ਗੋਇੰਦਵਾਲ ਵਿਖੇ
ਜੋਤੀ-ਜੋਤ ਸਮਾ ਗਏ ।